ਤਰਨਤਾਰਨ : ਤਰਨਤਾਰਨ ਵਿਧਾਨ ਸਭਾ ਹਲਕੇ ਦੇ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਪਹਿਲਾਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਤਰਸੇਮ ਸਿੰਘ ਨੇ ਪੰਜਾਬ ਦੇ ਮਹੱਤਵਪੂਰਨ ਮੁੱਦਿਆਂ ‘ਤੇ ਬੋਲਦਿਆਂ ਕਿਹਾ ਕਿ ਲੋਕਾਂ ਦੇ ਹੱਕ ਖੋਹੇ ਜਾ ਰਹੇ ਹਨ ਅਤੇ ਨਸ਼ਿਆਂ ਨੇ ਜਵਾਨੀ ਖੋਹ ਲਈ ਹੈ। ਤਰਸੇਮ ਸਿੰਘ ਨੇ ਕਿਹਾ ਕਿ ਬੀਬੀਐਮਬੀ, ਯੂਨੀਵਰਸਿਟੀ ਅਤੇ ਹੋਰ ਮੁੱਦੇ ਹੁਣ ਬਹੁਤ ਗੰਭੀਰ ਹੋ ਗਏ ਹਨ। ਇਨ੍ਹਾਂ ਸਾਰਿਆਂ ਲਈ ਅਸੀਂ ਤਕੜੇ ਹੋ ਕੇ ਲੜਾਈ ਲੜਾਂਗੇ, ਹਾਲਾਂਕਿ ਅਸੀਂ ਪਹਿਲਾਂ ਹੀ ਲੜ ਰਹੇ ਹਾਂ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਅਤੇ ਵਧੀਆ ਤਰੀਕੇ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਵੀ ਕੀਤਾ ਕਿ ਦੋ ਵੱਡੀਆਂ ਰਾਜਸੀ ਪਾਰਟੀਆਂ, ਭਾਜਪਾ ਤੇ ਕਾਂਗਰਸ ਤੋਂ ਅੱਗੇ ਰਹਿਣਾ ਸਾਡੇ ਲਈ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਵੱਖ-ਵੱਖ ਰਾਜਾਂ ਤੋਂ ਮੁੱਖ ਮੰਤਰੀ ਪ੍ਰਚਾਰ ਲਈ ਵੀ ਆਏ ਸਨ ਪਰ ਅਸੀਂ ਬਿਨਾਂ ਸਾਧਨਾਂ ਤੋਂ ਇਹ ਮੁਕਾਮ ਹਾਸਲ ਕੀਤਾ ਹੈ, ਜੋ ਸਾਡੀ ਪਾਰਟੀ ਨੂੰ ਕਾਫ਼ੀ ਵੱਡਾ ਹੁਨਾਰਾ ਮਿਲਿਆ ਹੈ।




