ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ ਪਰ ਅਦਾਲਤ ਵੱਲੋਂ ਮਜੀਠੀਆ ਨੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਨਹੀਂ ਮਿਲੀ ਹੈ। ਹੁਣ ਉਨ੍ਹਾਂ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ ਜਾਣਾ ਪਵੇਗਾ।
ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕਾਰਵਾਈ ਹੋਈ ਸੀ ਤੇ ਉਹ ਜੁਡੀਸ਼ੀਅਲ ਰਿਮਾਂਡ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। 25 ਜੂਨ ਨੂੰ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ।




