ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਅਨੇਕਾਂ ਪੰਥਕ ਮੁੱਦਿਆਂ ਉੱਪਰ ਵਿਚਾਰ ਚਰਚਾ ਕੀਤੀ ਗਈ। ਵਿਰਸਾ ਸਿੰਘ ਵਲਟੋਹਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੁਆਫ਼ੀ ਮੰਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਫੈਸਲਿਆਂ ਦੇ ਸਬੰਧ ‘ਚ ਕੁੱਝ ਲੋਕਾਂ ਵਲੋਂ ਪੇਸ਼ ਹੋ ਕੇ ਮੁਅਫ਼ੀਆਂ ਮੰਗੀਆਂ ਗਈਆਂ ਹਨ।
ਵਿਰਸਾ ਸਿੰਘ ਵਲਟੋਹਾ ਨੂੰ ਗਲਤੀਆਂ ਕਰਕੇ ਤਨਖਾਹ ਵੀ ਲਗਾਈ ਗਈ ਹੈ। 3 ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਘੰਟਾ ਜੂਠੇ ਭਾਂਡੇ ਮਾਂਜਣ ਅਤੇ ਇੱਕ ਘੰਟਾ ਜੋੜੇ ਸਾਫ਼ ਕਰਨ ਦੀ ਸੇਵਾ ਲਗਾਈ ਗਈ ਹੈ। ਵਲਟੋਹਾ ਦੀ 2 ਦਿਨ ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ਼ ਕਰਨ ਦੀ ਸੇਵਾ ਲਗਾਈ ਗਈ ਹੈ। ਵਲਟੋਹਾ 1-1 ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1100 ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।




