ਮੋਹਾਲੀ ਦੇ ਸੋਹਾਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਬੱਡੀ ਕੱਪ ਦੌਰਾਨ ਗੋਲੀਆਂ ਚੱਲੀਆਂ ਹਨ। ਬੈਦਵਾਣ ਸਪੋਰਟਸ ਕਲੱਬ ਸੋਹਾਣਾ ਵੱਲੋਂ ਚਾਰ ਰੋਜ਼ਾ ਮੈਚ ਕਰਵਾਇਆ ਜਾ ਰਿਹਾ ਸੀ ਕਿ ਇਸ ਦੌਰਾਨ ਮੋਟਰਸਾਈਕਲ ‘ਤੇ ਆਏ ਅਣਪਛਾਤਿਆਂ ਨੇ ਕੋਚ ‘ਤੇ ਫਾਇਰਿੰਗ ਕੀਤੀ ।
ਮਿਲੀ ਜਾਣਕਾਰੀ ਅਨੁਸਾਰ ਇਸ ਕਬੱਡੀ ਕੱਪ ਵਿੱਚ ਗਾਇਕ ਮਨਕਿਰਤ ਔਲਖ ਨੇ ਵੀ ਆਉਣਾ ਸੀ। ਪਰ ਉਸ ਦੇ ਪਹੁੰਚਣ ਤੋਂ ਪਹਿਲਾਂ ਹੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਦਮਾਸ਼ ਰਾਣਾ ਕੋਲ ਫੋਟੋ ਖਿੱਚਣ ਦੇ ਬਹਾਨੇ ਪਹੁੰਚੇ, ਪਹਿਲਾਂ ਫੋਟੋ ਖਿਚਵਾਈ ਅਤੇ ਉਸ ਤੋਂ ਬਾਅਦ ਉਸਦੇ ਸਿਰ ਵਿੱਚ ਗੋਲੀਆਂ ਮਾਰ ਕੇ ਫਰਾਰ ਹੋ ਗਏ।
ਟੂਰਨਾਮੈਂਟ ਦੇ ਪ੍ਰਮੋਟਰ ਨੂੰ ਗੰਭੀਰ ਹਾਲਤ ਵਿੱਚ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ । ਪੀੜਤ ਕਥਿਤ ਤੌਰ ‘ਤੇ ਇੱਕ ਪ੍ਰਮੋਟਰ ਅਤੇ ਬਲਾਚੌਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।




