ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦੇ ਨਿਵੇਸ਼ ਹੋਏ ਹਨ, ਜਿਸ ਦੇ ਨਤੀਜੇ ਵਜੋਂ ਰਾਜ ਭਰ ਵਿੱਚ 5 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਰਾਜ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਦੌਰਾਨ, ਪੰਜਾਬ ਵਿੱਚ ਐਚਪੀਸੀਐਲ ਮਿੱਤਲ ਐਨਰਜੀ ਲਿਮਟਿਡ (ਐਚਐਮਈਐਲ) ਦੁਆਰਾ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਦੁਆਰਾ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਦੁਆਰਾ 2,000 ਕਰੋੜ ਰੁਪਏ, ਆਈਓਐਲ ਦੁਆਰਾ 1,000 ਕਰੋੜ ਰੁਪਏ ਦੇ ਨਿਵੇਸ਼ ਹੋਏ ਹਨ। ਐਲਾਨੇ ਗਏ ਪ੍ਰਮੁੱਖ ਨਿਵੇਸ਼ਾਂ ਵਿੱਚ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਦੁਆਰਾ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮਟਿਡ ਦੁਆਰਾ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮਟਿਡ ਦੁਆਰਾ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ਦੁਆਰਾ 900 ਕਰੋੜ ਰੁਪਏ, ਅੰਬਰ ਐਂਟਰਪ੍ਰਾਈਜ਼ ਇੰਡੀਆ ਲਿਮਟਿਡ ਦੁਆਰਾ 500 ਕਰੋੜ ਰੁਪਏ, ਇਨਫੋਸਿਸ ਲਿਮਟਿਡ ਦੁਆਰਾ 285 ਕਰੋੜ ਰੁਪਏ ਅਤੇ ਟੋਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ ਦੁਆਰਾ 300-400 ਕਰੋੜ ਰੁਪਏ ਸ਼ਾਮਲ ਹਨ।




