ਨਵੇਂ ਸਾਲ 2026 ਦੀ ਸ਼ੁਰੁਆਤ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਸ਼ਰਧਾ ਅਤੇ ਆਸਥਾ ਦਾ ਇੱਕ ਸ਼ਾਨਦਾਰ ਨਜਾਰਾ ਵੇਖਣ ਨੂੰ ਮਿਲਿਆ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਬੀਤੀ ਰਾਤ ਤੋਂ ਹੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਆਂ ਲੱਗ ਗਈਆਂ ਸਨ।
ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤ ਦੇ ਉਤਸ਼ਾਹ ਵਿਚ ਕਮੀ ਨਹੀਂ ਵੇਖਣ ਨੂੰ ਮਿਲੀ। ਜਿਵੇਂ ਹੀ ਨਵਾਂ ਸਾਲ 2026 ਚੜ੍ਹਿਆ ਪੂਰੇ ਕੰਪਲੈਕਸ ਵਿੱਚ “ਵਾਹਿਗੁਰੂ” ਦੇ ਜੈਕਾਰੇ ਗੂੰਜਣ ਲੱਗੇ। ਸ਼ਰਧਾਲੂਆਂ ਨੇ ਗੁਰੂਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਅਮਨ-ਸ਼ਾਂਤੀ, ਸੁੱਖ-ਖੁਸ਼ਹਾਲੀ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।




