Monday, February 9, 2026
spot_img

ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ਵਿਖੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ‘ਇਨਵੈਸਟ ਪੰਜਾਬ’ ਰਾਹੀਂ ਵੱਖ-ਵੱਖ ਕੰਪਨੀਆਂ ਨਾਲ ਜੁੜ ਕੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਨਿਵੇਸ਼ ਸੁਰੱਖਿਅਤ ਕੀਤੇ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਉਦਯੋਗ, ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਥਾਨਕ ਫੋਕਲ ਪੁਆਇੰਟ ‘ਤੇ 35 ਕਰੋੜ ਰੁਪਏ ਦੀ ਲਾਗਤ ਨਾਲ ਕੇਜੇ ਫੋਰਜਿੰਗ ਦੁਆਰਾ ਸਥਾਪਿਤ ਕੀਤੇ ਗਏ ਨਵੇਂ ‘ਟੂਲ ਰੂਮ’ ਯੂਨਿਟ ਦੇ ਉਦਘਾਟਨ ਮੌਕੇ ਕੀਤਾ।

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ ਅਨੁਕੂਲ ਮਾਹੌਲ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਕਾਰਨ ਦੂਜੇ ਰਾਜਾਂ ਦੇ ਉਦਯੋਗਪਤੀ ਵੀ ਇੱਥੇ ਕਰੋੜਾਂ ਰੁਪਏ ਦਾ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ, ਕੇਜੇ ਗਰੁੱਪ ਨੇ 35 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ‘ਟੂਲ ਰੂਮ’ ਯੂਨਿਟ ਸਥਾਪਤ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੇਜੇ ਪਰਿਵਾਰ ਨੇ ਸਾਲ 2025 ਦੌਰਾਨ 52 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਦੋਂ ਕਿ ਸਾਲ 2026 ਵਿੱਚ 12 ਮੈਗਾਵਾਟ ਸੋਲਰ ਪਾਵਰ ਪਲਾਂਟ ਰਾਹੀਂ 66 ਕਰੋੜ ਰੁਪਏ ਦਾ ਵਾਧੂ ਨਿਵੇਸ਼ ਕੀਤਾ ਜਾਵੇਗਾ। ਉਦਯੋਗ ਅਤੇ ਵਣਜ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਨਿਵੇਸ਼ ਨਾ ਸਿਰਫ਼ ਉਦਯੋਗ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਕਰੇਗਾ ਬਲਕਿ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰੇਗਾ।

ਇਸ ਮੌਕੇ ‘ਤੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ, ਸੀਆਈਐਸਯੂ ਤੋਂ ਉਪਕਾਰ ਸਿੰਘ ਆਹੂਜਾ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ, ਗੋਪੀ ਕੋਠਾਰੀ, ਅਮਿਤ ਕੋਠਾਰੀ, ਕੇਜੇ ਗਰੁੱਪ ਤੋਂ ਨਵੀਨ ਬਹਿਲ ਸਮੇਤ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article