Monday, February 9, 2026
spot_img

ਲੌਂਗੋਵਾਲ ਨਗਰ ਪਾਲਿਕਾ ਪ੍ਰੀਸ਼ਦ ਦੇ ਚੇਅਰਮੈਨ ਪਰਮਿੰਦਰ ਕੌਰ ਬਰਾੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

Must read

ਸ਼੍ਰੋਮਣੀ ਅਕਾਲੀ ਦਲ ਨੂੰ ਸੰਗਰੂਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਪਤਨੀ ਕਮਲ ਸਿੰਘ ਬਰਾੜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਸਾਰਿਆਂ ਦਾ ਪਾਰਟੀ ‘ਚ ਸਵਾਗਤ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, “ਅੱਜ ਲੌਂਗੋਵਾਲ ਤੋਂ ਬੀਬੀ ਪਰਮਿੰਦਰ ਕੌਰ ਬਰਾੜ ਪਤਨੀ ਸ. ਕਮਲ ਸਿੰਘ ਬਰਾੜ (ਨਗਰ ਕੌਂਸਲ ਪ੍ਰਧਾਨ, ਲੌਂਗੋਵਾਲ), ਸ. ਕਰਮ ਸਿੰਘ (ਫਾਊਂਡਰ ਮੈਂਬਰ, ਆਮ ਆਦਮੀ ਪਾਰਟੀ), ਸ. ਗਗਨਦੀਪ ਸਿੰਘ (ਜ਼ਿਲ੍ਹਾ ਸ਼ੋਸ਼ਲ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ) ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ । ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਨੂੰ ਪਾਰਟੀ ਵਿੱਚ ਬਣਦਾ ਮਾਣਦਿੱਤਾ ਜਾਵੇਗਾ । ਇਹ ਸਾਰੇ ਪਤਵੰਤੇ ਸੱਜਣ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਵਿੱਚ ਕਾਰਜਸ਼ੀਲ ਸਨ, ਇਹਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਵੱਡਾ ਬਲ ਮਿਲੇਗਾ । ਇਸ ਉਪਰਾਲੇ ਲਈ ਮੈਂ ਛੋਟੇ ਵੀਰ ਵਿਨਰਜੀਤ ਸਿੰਘ ਗੋਲਡੀ, ਹਲਕਾ ਇੰਚਾਰਜ ਸੁਨਾਮ, ਨੂੰ ਵਧਾਈ ਵੀ ਦਿੰਦਾ ਹਾਂ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article