ਪੰਜਾਬ ਤੋਂ ਇਸ ਵੇਲੇ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਦਫ਼ਤਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਗੁਰਦਾਸਪੁਰ ਅਤੇ ਮੁਕਤਸਰ ਦੇ ਡੀਸੀ ਦਫ਼ਤਰਾਂ ਨੂੰ ਧਮਕੀ ਮਿਲੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਹੈ।
ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਦਫ਼ਤਰ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਈਮੇਲ ਪਾਕਿਸਤਾਨੀ ਸੰਗਠਨ ਆਈਐਸਕੇਪੀ ਦੇ ਨਾਮ ‘ਤੇ ਭੇਜਿਆ ਗਿਆ ਸੀ। ਫਿਲਹਾਲ ਅਧਿਕਾਰੀਆਂ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ।




