Saturday, March 7, 2026
spot_img

ਚੰਡੀਗੜ੍ਹ ’ਤੇ ਪੰਜਾਬ ਦਾ ਹੱਕ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Must read

ਮੋਗਾ, 28 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਅਤੇ ਪੰਜਾਬ ਦੀ ਗੱਲ ਕਰਦਿਆਂ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਤੋਂ ਹੀ ਪੰਜਾਬ ਨਾਲ ਧੱਕੇ ਕਰਦੀ ਆ ਰਹੀ ਹੈ ਪਰ ਹੁਣ ਹੋਰ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੂੰ ਭਾਵ ਸਰਕਾਰ ਨੂੰ ਕੁਝ ਵੀ ਕਰਨਾ ਪਿਆ ਉਹ ਕਰਨਗੇ ਪਰ ਇਸ ’ਤੇ ਕਿਸੇ ਨੂੰ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਉਹ ਇਥੇ ਅੱਜ ਪਿੰਡ ਢੁੱਡੀਕੇ ਵਿਖੇ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਸਵਦੇਸੀ ਲਹਿਰ ਦੇ ਮੋਹਰੀ ਆਗੂ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ 161ਵੇ ਜਨਮ ਦਿਨ ਮੌਕੇ ਲਾਲਾ ਜੀ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਲਾਇਬ੍ਰੇਰੀ ਅਤੇ ਇਤਿਹਾਸਕ ਸਥਾਨਾਂ ਵੀ ਦੇਖੇ।

ਇਸ ਮੌਕੇ ਉਨ੍ਹਾਂ ਕਿਹਾ, “ਲਾਲਾ ਲਾਜਪਤ ਰਾਏ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉੱਥੇ ਹੀ ਉਨ੍ਹਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਗਦਰੀ ਬਾਬਿਆਂ ਨੇ ਜਨਮ ਲਿਆ ਅਤੇ ਕਾਲੇ ਪਾਣੀ ਵਰਗੀਆਂ ਸਖ਼ਤ ਸਾਜਾਵਾਂ ਕਟੀਆਂ। ਲਲਾ ਲਾਜਪਤ ਰਾਏ ਦਾ ਬਲੀਦਾਨ ਦੇਸ਼੍ ਦੀ ਹਰ ਪੀਡ਼ੀ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਲਾਲਾ ਲਾਜਪਤ ਰਾਏ ਦਾ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਹਰ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨ੍ਹਾਂ ਦੇ ਸਿਰ ’ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article