ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਕੁਰਲੀ ਕਰਕੇ ਬੇਅਦਬੀ ਕਰਨ ਵਾਲੇ ਨੌਜਵਾਨ ਸੁਭਾਨ ਰੰਗਰੇਜ਼ ਨੂੰ ਅੰਮ੍ਰਿਤਸਰ ਪੁਲਿਸ ਨੇ ਅਦਾਲਤ ’ਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਮਿਲੀ ਜਾਣਕਾਰੀ ਮੁਤਾਬਿਕ ਸੁਭਾਨ ਰੰਗਰੇਜ਼ ਨੇ ਸਰੋਵਰ ’ਚ ਵਜ਼ੂ ਕੀਤਾ ਅਤੇ ਇਸਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਆਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਇਸ ਪ੍ਰਤਿਕਿਰਿਆ ਦਿਖਾਈ ਗਈ ਅਤੇ ਸਬੰਧਤ ਵਿਅਕਤੀ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਗਈ। ਬੀਤੇ ਦਿਨੀਂ ਪੰਜਾਬ ਪੁਲਿਸ ਨੇ ਸੁਭਾਨ ਰੰਗਰੇਜ਼ ਨੂੰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ।





