ਪਾਕਿਸਤਾਨ ਸਰਕਾਰ ਵਲੋਂ ਕੈਦ ਕੀਤੇ 7 ਭਾਰਤੀਆਂ ਨੂੰ ਰਿਹਾਅ ਕਰਕੇ ਭਾਰਤ ਵਾਪਸ ਭੇਜਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਸਰਕਾਰ (ਪਾਕਿਸਤਾਨ) ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਸੀ। ਹੁਕਮ ਮੁਤਾਬਕ ਇਨ੍ਹਾਂ ਸਾਰੇ ਭਾਰਤੀ ਕੈਦੀਆਂ ਨੂੰ 31 ਜਨਵਰੀ ਨੂੰ ਲਾਹੌਰ ਦੀ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਨੂੰ ਸੌਂਪਿਆ ਜਾਵੇਗਾ।
ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਅਤੇ ਨਾਰਕੋਟਿਕਸ ਕੰਟਰੋਲ ਮੰਤਰਾਲੇ, ਇਸਲਾਮਾਬਾਦ ਵੱਲੋਂ ਲਿਆ ਗਿਆ ਹੈ। ਭਾਰਤ ਸਰਕਾਰ ਨੇ ਇਨ੍ਹਾਂ ਕੈਦੀਆਂ ਦੀ ਨਾਗਰਿਕਤਾ ਦੀ ਪੁਸ਼ਟੀ ਕੀਤੀ ਹੈ ਅਤੇ ਸਾਰਿਆਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ।
ਰਿਹਾਅ ਕੀਤੇ ਜਾ ਰਹੇ ਕੈਦੀਆਂ ਵਿੱਚ ਚੰਦਰ ਸਿੰਘ ਉਰਫ ਛਿੰਦਰ ਸਿੰਘ, ਗੁਰਮੀਤ ਸਿੰਘ ਉਰਫ ਗੁਰਮੇਜ ਸਿੰਘ, ਜੋਗਿੰਦਰ ਸਿੰਘ, ਹਰਵਿੰਦਰ ਸਿੰਘ, ਵਿਸ਼ਾਲ, ਰਤਨ ਪਾਲ ਅਤੇ ਸੁਨੀਲ ਆਦੇ ਉਰਫ ਪ੍ਰਸੰਜੀਤ ਸ਼ਾਮਲ ਹਨ। ਇਹ ਸਾਰੇ ਇਸ ਸਮੇਂ ਲਾਹੌਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਨ।





