ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵਿਤ ‘ਡਰਾਫਟ ਬੀਜ ਬਿੱਲ 2025’ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਰਾਜ ਦੇ ਹਿੱਤਾਂ ਲਈ ਘਾਤਕ ਸਿੱਧ ਹੋਵੇਗਾ ਕਿਉਂਕਿ ਇਹ ਬੀਜ ਅਰਥਵਿਵਸਥਾ ਨੂੰ ਨਿਯਮਤ ਕਰਨ ਦੀਆਂ ਰਾਜਾਂ ਦੀਆਂ ਮੌਜੂਦਾ ਸ਼ਕਤੀਆਂ ਨੂੰ ਕਾਫੀ ਹੱਦ ਤੱਕ ਘਟਾਉਂਦਾ ਹੈ।




