ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਇੱਕ ਵਾਰ ਫਿਰ ਨਾਭਾ ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ਼ ਮੁਲਾਕਾਤ ਕਰਨ ਜਾ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ 2 ਫ਼ਰਵਰੀ ਯਾਨੀ ਅੱਜ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਜਾਣਗੇ, ਜਿੱਥੇ ਮਜੀਠੀਆ ਨਾਲ ਮੁਲਾਕਾਤ ਦਾ ਸਮਾਂ ਤੈਅ ਹੋ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਉਹ ਮਜੀਠੀਆ ਨੂੰ ਜੇਲ੍ਹ ਵਿੱਚ ਮਿਲਣ ਗਏ ਸਨ ਅਤੇ ਲੰਬੀ ਮੁਲਾਕਾਤ ਹੋਈ ਸੀ। ਉਸ ਮੁਲਾਕਾਤ ਤੋਂ ਬਾਅਦ ਮਜੀਠੀਆ ਨੇ ਬਾਕਾਇਦਾ ਆਪਣੇ ਸੋਸ਼ਲ ਮੀਡੀਆ ਹੈਂਡਲਸ ‘ਤੇ ਪੋਸਟ ਪਾ ਕੇ ਡੇਰਾ ਮੁਖੀ ਦਾ ਧੰਨਵਾਦ ਵੀ ਕੀਤਾ ਸੀ।





