ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਡਿਫੈਂਸ ਗਵਾਹ ਵਜੋਂ ਸੰਮਨ ਕਰਨ ਦੇ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦਿਆਂ, ਜਲੰਧਰ ਅਦਾਲਤ ਵੱਲੋਂ ਐਨਡੀਪੀਐਸ ਕੇਸ ਵਿੱਚ ਲੁਧਿਆਣਾ ਦੇ ਕਮਿਸ਼ਨਰ ਆਫ਼ ਪੁਲਿਸ ਸਵਪਨ ਸ਼ਰਮਾ ਨੂੰ ਸੰਮਨ ਕਰਨ ਦੇ ਹੁਕਮ ’ਤੇ ਸਟੇਅ ਲਗਾ ਦਿੱਤਾ ਹੈ। ਇਹ ਮਾਮਲਾ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਵੱਲੋਂ ਸੁਣਿਆ ਗਿਆ।




