ਚੰਡੀਗੜ੍ਹ: ਸੋਸ਼ਲ ਮੀਡੀਆ ‘ਤੇ ਪੰਜਾਬ ‘ਚ ਇੱਕ ਲੱਖ ਮੁੰਡੇ ਮਾਰਨ ਵਾਲੀਆਂ ਵਾਇਰਲ ਖ਼ਬਰਾਂ ਨੂੰ ਪੰਜਾਬ ਦੇ DGP ਗੌਰਵ ਯਾਦਵ ਨੇ ਖਾਰਜ ਕਰ ਦਿੱਤਾ ਹੈ। ਡੀਜੀਪੀ ਨੇ ਸਪੱਸ਼ਟ ਕੀਤਾ ਕਿ ਇਹ ਸਭ ‘ਫੇਕ ਨਿਊਜ਼’ ਹੈ ਅਤੇ ਲੋਕਾਂ ਨੂੰ ਅਜਿਹੀਆਂ ਗੁੰਮਰਾਹਕੁੰਨ ਗੱਲਾਂ ਤੋਂ ਬਚਣਾ ਚਾਹੀਦਾ ਹੈ।
ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਡੀਜੀਪੀ ਨੇ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਭਲਕੇ (ਸੋਮਵਾਰ) ਤੋਂ ਮੁੜ ‘ਆਪਰੇਸ਼ਨ ਪ੍ਰਹਾਰ’ ਸ਼ੁਰੂ ਕਰਨ ਜਾ ਰਹੀ ਹੈ। ਇਹ ਮੁਹਿੰਮ ਲਗਾਤਾਰ 72 ਘੰਟਿਆਂ ਲਈ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮਕਸਦ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ, ਬਦਮਾਸ਼ਾਂ ਦੀ ਗ੍ਰਿਫ਼ਤਾਰੀ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ।





