ਪੰਜਾਬ ‘ਚ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੇ ਗਏ ਆਪਰੇਸ਼ਨ ਪ੍ਰਹਾਰ ਦਾ ਦੂਜਾ ਪੜਾਅ ਕੱਲ੍ਹ ਯਾਨੀ 9 ਫ਼ਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਪੁਲਿਸ ਆਪਰੇਸ਼ਨ ਪ੍ਰਹਾਰ 2.0 ਸ਼ੁਰੂ ਕਰੇਗੀ। ਇਹ ਮੁਹਿੰਮ ਅੱਜ ਤੋਂ ਸ਼ੁਰੂ ਹੋਵੇਗੀ। ਇਸ ਆਪਰੇਸ਼ਨ ਦੌਰਾਨ ਲੋੜੀਂਦੇ ਅਪਰਾਧੀਆਂ ਨੂੰ ਫੜਿਆ ਜਾਵੇਗਾ। ਇਹ ਆਪਰੇਸ਼ਨ 72 ਘੰਟੇ ਜਾਰੀ ਰਹੇਗਾ ਅਤੇ 12,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਇਸ ਸਬੰਧ ਵਿੱਚ ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ। ਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ ਨਿਗਰਾਨੀ ਲਈ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਜਾਵੇਗਾ। ਮੁੱਖ ਖੇਤਰਾਂ ਅਤੇ ਥਾਣਿਆਂ ਵਿੱਚ ਸਟਾਫ ਦੀ ਤਾਇਨਾਤੀ ਵਧਾਈ ਜਾਵੇਗੀ। ਫੀਲਡ ਵਿੱਚ ਸੀਨੀਅਰ ਅਧਿਕਾਰੀਆਂ ਦੇ ਦੌਰੇ ਯਕੀਨੀ ਬਣਾਏ ਜਾਣਗੇ ਅਤੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵੀ ਨਿਰਧਾਰਤ ਕੀਤੀਆਂ ਜਾਣਗੀਆਂ।





