Wednesday, February 11, 2026
spot_img

ਸ੍ਰੀ ਦਰਬਾਰ ਸਾਹਿਬ ਤੋਂ ਸੰਧਿਆ ਵੇਲੇ ਦਾ ਹੁਕਮਨਾਮਾ (11-02-2026)

Must read

ਧਨਾਸਰੀ ਮਹਲਾ ੫ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।1। ਰਹਾਉ। ਹੇ ਭਾਈ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ—ਇਹ ਗੱਲ ਮਹਾ ਪੁਰਖ ਦੱਸਦੇ ਹਨ। ਪਰਮਾਤਮਾ ਦੇ ਨਾਮ ਦੇ ਸਿਮਰਨ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਆਸ ਅਤੇ ਤਾਂਘ—ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।1। ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ! ਹੇ ਅਕੱਥ! ਹੇ ਅਗੋਚਰ! ਹੇ ਅੰਤਰਜਾਮੀ! ਹੇ ਨਾਨਕ ਦੇ ਮਾਲਕ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ।2। 2।58।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article