Monday, February 16, 2026
spot_img

ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ‘ਚ ਭਰਤੀ: ਮੋਗਾ ਰੈਲੀ ਵਿੱਚ ਨਹੀਂ ਹੋਣਗੇ ਸ਼ਾਮਲ

Must read

ਐਤਵਾਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਪੂਰਾ ਚੈੱਕਅਪ ਕੀਤਾ। ਉਨ੍ਹਾਂ ਨੂੰ ਬਹੁਤ ਜ਼ਿਆਦਾ ਥਕਾਵਟ ਦੀ ਸ਼ਿਕਾਇਤ ਹੈ, ਜਿਸ ਕਾਰਨ ਉਨ੍ਹਾਂ ਨੂੰ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।

ਹਾਲਾਂਕਿ, ਮੋਗਾ ਵਿੱਚ ਰੈਲੀ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਸ਼ਡਿਊਲ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article