Monday, February 23, 2026
spot_img

ਸ੍ਰੀ ਦਰਬਾਰ ਸਾਹਿਬ ਤੋਂ ਸੰਧਿਆ ਵੇਲੇ ਦਾ ਹੁਕਮਨਾਮਾ (23-02-2026)

Must read

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ. ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ. ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥

(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ. ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ. ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article