ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਕਮੇਟੀ ਵੱਲੋਂ ਪ੍ਰਬੰਧਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਜਾਣਕਾਰੀ ਦਿੱਤੀ ਕਿ ਬਦਲਦੇ ਮੌਸਮ ਅਤੇ ਗਰਮੀ ਦੀ ਆਮਦ ਨੂੰ ਦੇਖਦਿਆਂ ਸੰਗਤਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ।
ਉਨ੍ਹਾਂ ਨੇ ਦੱਸਿਆ ਮੁੰਬਈ ਦੀ ਸੰਗਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜ ਆਧੁਨਿਕ ਕਿਸਮ ਦੇ ਪੱਖੇ ਭੇਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪੱਖੇ ਪਰਿਕਰਮਾ ਵਿੱਚ ਲਗਾ ਦਿੱਤੇ ਗਏ ਹਨ, ਜੋ ਬਿਨਾਂ ਕਿਸੇ ਸ਼ੋਰ-ਸ਼ਰਾਬੇ ਦੇ ਸੰਗਤਾਂ ਨੂੰ ਠੰਡੀ ਹਵਾ ਪ੍ਰਦਾਨ ਕਰਨਗੇ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਇਨ੍ਹਾਂ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।




