Thursday, February 26, 2026
spot_img

ਵਿਜੀਲੈਂਸ ਨੇ ਕਾਰਵਾਈ ਕਰਦਿਆਂ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਨੌਕਰੀ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Must read

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਪਹੁੰਚ ਅਪਣਾਉਂਦੇ ਹੋਏ, ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ, ਜ਼ਿਲ੍ਹਾ ਮਾਨਸਾ ਵਿਖੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਇੱਕ ਕੌਂਸਲਰ ਸ਼ੰਕਰ ਸਿੰਘ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੀ ਵਰਤੋਂ ਕਰਕੇ ਕੌਂਸਲਰ ਦੀ ਨੌਕਰੀ ਪ੍ਰਾਪਤ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ, ਦੋਸ਼ੀ ਕੌਂਸਲਰ ਸ਼ੰਕਰ ਸਿੰਘ, ਪਿੰਡ ਭੂੰਦੜ ਭੈਣੀ, ਤਹਿਸੀਲ ਮੂਣਕ, ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਸਾਲ 2023 ਵਿੱਚ, ਇੱਕ ਨਿੱਜੀ ਕੰਪਨੀ ਇਨੋਵੇਸ਼ਨ ਲਿਮਟਿਡ ਦੁਆਰਾ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕੀਤੀ ਗਈ ਸੀ ਅਤੇ ਇਹ ਪਾਇਆ ਗਿਆ ਕਿ ਉਕਤ ਵਿਅਕਤੀ ਨੇ ਜਾਅਲੀ ਡਿਗਰੀਆਂ/ਸਰਟੀਫਿਕੇਟਾਂ ਦੇ ਆਧਾਰ ‘ਤੇ ਕੌਂਸਲਰ ਦੀ ਨੌਕਰੀ ਪ੍ਰਾਪਤ ਕੀਤੀ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article