ਸ੍ਰੀ ਆਨੰਦਪੁਰ ਸਾਹਿਬ ਵਿੱਚ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚ ਰਹੀ ਹਨ। ਪੰਜਾਬ ਸਰਕਾਰ ਵੱਲੋਂ ਵੀ ਹੋਲੇ ਮਹੱਲੇ ਨੂੰ ਲੈ ਕੇ ਖਾਸ ਇੰਤਜਾਮ ਕੀਤੇ ਗਏ ਹਨ। ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਗ੍ਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਸੰਗਤਾਂ ਨੂੰ ਟੈਂਟ ਸਿਟੀ ਦੀ ਸਹੂਲਤ ਵੀ ਮਿਲੇਗੀ ਜਿਸ ਨੂੰ ਅੱਜ ਮਾਨ ਸਰਕਾਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ। ਇਹ ਜਾਣਕਾਰੀ ਮਾਨ ਸਰਕਾਰ ਦੇ ਮੰਤਰੀ ਹਰਜੋਤ ਬੈਂਸ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਸ ਦਾ ਸਾਰਾ ਖਰਚਾ ਚੁੱਕਿਆ ਜਾ ਰਹੇ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿਚ ਸ਼ੁਰੂ ਹੋ ਚੁੱਕਾ ਹੈ। ਇਸ ਵਾਰ ਹੋਲੇ ਮਹੱਲੇ ਲਈ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਾਰ ਹੋਲੇ ਮਹੱਲ ‘ਤੇ ਕੁਝ ਖਾਸ ਚੀਜਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੂਰੇ ਆਨੰਦਪੁਰ ਸਾਹਿਬ ਨੂੰ ਬਹੁਤ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਵਾਰ ਵਾਤਾਵਰਨ ਨੂੰ ਧਿਆਨ ਵਿਚ ਰੱਖਦੇ ਹੋਏ ਗ੍ਰੀਨ ਹੋਲਾ ਮਹੱਲਾ ਹੋਵੇਗਾ, ਚਾਹੇ ਕਿਸੇ ਵੱਲੋ ਵੀ ਲੰਗਰ ਲਾਇਆ ਗਿਆ ਹੈ, ਉਸ ਲਈ ਨਾਨ-ਪਲਾਸਟਿਕ ਮਟੀਰੀਅਲ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂਜੋ ਲੰਗਰ ਤੋਂ ਬਾਅਦ ਗੰਦ ਨਾ ਪਵੇ।




