ਪੰਜਾਬ ਬਜਟ ਸੈਸ਼ਨ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਵਿਚ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹੋਵੇਗੀ। ਸਿਰਫ਼ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਇਨਕਮ ਟੈਕਸ ਭਰਨ ਵਾਲਿਆਂ ਨੂੰ ਹੀ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਹੈ। ਉਹ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ ਜੋ ਪਹਿਲਾਂ ਹੀ ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਸਕੀਮ ਆਦਿ ਦਾ ਲਾਭ ਲੈ ਰਹੀਆਂ ਹਨ।




