ਭਾਰਤ ਨੇ ਬੀਤੀ ਰਾਤ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਏ ਫਾਈਨਲ ਮੈਚ ਵਿੱਚ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ। 256 ਦੌੜਾਂ ਦੇ ਵਿਸ਼ਾਲ ਟੀਚੇ ਦਾ ਪਿੱਛਾ ਕਰਦੇ ਹੋਏ, ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਨਿਊਜ਼ੀਲੈਂਡ ਦੀ ਟੀਮ 19 ਓਵਰਾਂ ਵਿੱਚ ਸਿਰਫ਼ 159 ਦੌੜਾਂ ‘ਤੇ ਢੇਰ ਹੋ ਗਈ। ਜਸਪ੍ਰੀਤ ਬੁਮਰਾਹ ਨੂੰ ਸਭ ਤੋਂ ਵੱਧ 4 ਵਿਕਟਾਂ ਲੈਣ ‘ਤੇ ਪਲੇਅਰ ਆਫ ਦਿ ਮੈਚ ਚੁਣਿਆ ਗਿਆ।




