Tuesday, March 10, 2026
spot_img

ਪੰਜਾਬ ਬਜਟ ਸੈਸ਼ਨ : ਮਹਿਲਾਵਾਂ ਬਾਰੇ ਵਿਵਾਦਿਤ ਟਿੱਪਣੀ ਕਰਨ ‘ਤੇ ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਮਤਾ ਪਾਸ

Must read

ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਹੰਗਾਮੇ ਦੇ ਵਿਚਕਾਰ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ। ਦਰਅਸਲ ਖਹਿਰਾ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ 1000-1000 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਇੱਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ। ਮਹਿਲਾ ਕਮਿਸ਼ਨ ਨੇ ਖਹਿਰਾ ਨੂੰ 12 ਮਾਰਚ ਤੱਕ ਜਵਾਬ ਦੇਣ ਲਈ ਵੀ ਕਿਹਾ ਹੈ।

ਇਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪੋਸਟ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਦਾ ਅਪਮਾਨ ਕੀਤਾ ਹੈ। ਮਹਿਲਾਵਾਂ ਦੇ ਅਪਮਾਨ ਦਾ ਹੱਕ ਉਨ੍ਹਾਂ ਨੂੰ ਕਿਸਨੇ ਦਿੱਤਾ। ਖਹਿਰਾ ਨੂੰ ਮਹਿਲਾਵਾਂ ਬਾਰੇ ਸਾਂਝੀ ਕੀਤੀ ਵਿਵਾਦਿਤ ਪੋਸਟ ਲਈ ਮੁਆਫੀ ਮੰਗਣ ਚਾਹੀਦਾ ਹੈ।

ਸੁਖਪਾਲ ਖਹਿਰਾ ਦੇ ਵਿਵਾਦਿਤ ਬਿਆਨ ‘ਤੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਵੀ ਗੁੱਸਾ ਜਤਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 2027 ਤੱਕ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਤੋਂ ਬਾਹਰ ਰੱਖਿਆ ਜਾਵੇ। ਸੁਖਪਾਲ ਖਹਿਰਾ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਸੁਖਪਾਲ ਖਹਿਰਾ ਦੀ ਪੋਸਟ ‘ਤੇ ਅਫਸੋਸ ਪ੍ਰਗਟ ਕੀਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article