Thursday, March 12, 2026
spot_img

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਵੱਡਾ ਤੋਹਫ਼ਾ : ਐਨੀ ਅਪ੍ਰੈਲ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’

Must read

ਪੰਜਾਬ ਸਰਕਾਰ ਨੇ ਵਿਸਾਖੀ ਦੇ ਤੌਰ ‘ਤੇ ਸੂਬੇ ਦੀਆਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਘੋਸ਼ਣਾ ਕੀਤੀ ਹੈ, ਜਿਸਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ ਹੈ। ਇਸ ਯੋਜਨਾ ਦੇ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸਸੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦੀ ਮਹੀਨਾਵਾਰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਸਕੀਮ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ ਅਤੇ ਇਸ ਲਈ ਸਰਕਾਰ ਨੇ 93 ਹਜ਼ਾਰ ਕਰੋੜ ਦਾ ਬਜਟ ਰੱਖਿਆ ਹੈ। ਭੰਗੂ ਨੇ ਕਿਹਾ ਕਿ ਇਸ ਯੋਜਨਾ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਇਹ ਖ਼ਾਸ ਤੌਰ ‘ਤੇ ਗਰੀਬ ਅਤੇ ਮੱਧ ਵਰਗ ਦੀਆਂ ਔਰਤਾਂ ਦੀਆਂ ਛੋਟੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।
ਭੰਗੂ ਨੇ ਇਸ ਮੌਕੇ ਸਰਕਾਰ ਵੱਲੋਂ ਕੀਤੇ ਹੋਰ ਸੁਧਾਰਾਂ ਅਤੇ ਲੋਕ ਭਲਾਈ ਕਦਮਾਂ ਦਾ ਵੀ ਜ਼ਿਕਰ ਕੀਤਾ, ਜਿਵੇਂ ਕਿ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਟੌਲ ਪਲਾਜ਼ੇ ਬੰਦ ਕਰਨ ਦਾ ਫ਼ੈਸਲਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ ਅਤੇ ਸਤਿਕਾਰ ਲਈ ਵਚਨਬੱਧ ਹੈ ਅਤੇ ਉਹਨਾਂ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕਰ ਦਿੱਤੇ ਹਨ।

ਇਸ ਮੌਕੇ ਚੇਅਰਮੈਨ ਭੰਗੂ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਔਰਤਾਂ ਬਾਰੇ ਕੀਤੀ ਟਿੱਪਣੀ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਨੂੰ ਮੁਆਫੀ ਮੰਗਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਖਹਿਰਾ ਦੀ ਟਿੱਪਣੀ ਬੇਹੱਦ ਨਿੰਦਣਯੋਗ ਹੈ ਅਤੇ ਇਸ ਨਾਲ ਔਰਤਾਂ ਦਾ ਮਾਣ-ਸਤਿਕਾਰ ਘਟਦਾ ਹੈ।

ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾ ਸ਼ਰਮਾ ਨੇ ਵੀ ਸਰਕਾਰ ਦੀਆਂ ਹਾਲੀਆ ਉਪਲਬਧੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਯੋਜਨਾ ਸਿੱਧਾ ਮਹਿਲਾਵਾਂ ਦੇ ਮਾਣ-ਸਤੀਕਾਰ ਅਤੇ ਉਨ੍ਹਾਂ ਦੀ ਭਲਾਈ ਲਈ ਇਕ ਵੱਡਾ ਕਦਮ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਇਹ ਯੋਜਨਾ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ ਅਤੇ ਸਤਿਕਾਰ ਲਈ ਵਚਨਬੱਧ ਹੈ।

ਨਿਸ਼ਾ ਸ਼ਰਮਾ ਨੇ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਨਾਲ ਪੰਜਾਬ ਮੁੜ “ਰੰਗਲਾ ਪੰਜਾਬ” ਬਣਨ ਦੇ ਰਾਹ ‘ਤੇ ਹੈ। ਪੰਜਾਬ ਸਰਕਾਰ ਦਾ ਇਹ ਕਦਮ ਔਰਤਾਂ ਲਈ ਇਕ ਮਹੱਤਵਪੂਰਨ ਅਤੇ ਹੌਸਲਾ ਬਖ਼ਸ਼ਣ ਵਾਲੀ ਸਕੀਮ ਹੈ ਜੋ ਉਨ੍ਹਾਂ ਨੂੰ ਆਰਥਿਕ ਸਵਾਲਤ ਅਤੇ ਸਮਾਜਿਕ ਮਾਣ ਪ੍ਰਦਾਨ ਕਰਨ ਦਾ ਉਦੇਸ਼ ਰੱਖਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article