Tuesday, March 17, 2026
spot_img

CM ਮਾਨ ਨੇ ਧੂਰੀ ਵਾਸੀਆਂ ਨੂੰ ਦਿੱਤੀ ਸੌਗ਼ਾਤ, ਅਤਿ ਆਧੁਨਿਕ ਸਹੂਲਤਾਂ ਵਾਲੇ ਹਸਪਤਾਲ ਦਾ ਕੀਤਾ ਉਦਘਾਟਨ

Must read

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਵਿਚ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ਇੱਕ ਵਿਸ਼ਾਲ ਸਮਾਗਮ ਵਿਚ ਸਿਰਕਤ ਕੀਤੀ। ਮੁੱਖ ਮੰਤਰੀ ਨੇ ਧੂਰੀ ਵਾਸੀਆਂ ਨੂੰ ਵੱਡੀ ਸੌਗ਼ਾਤ ਦਿੰਦੇ ਹੋਏ ਆਧੁਨਿਕ ਸਬ-ਡਿਵਿਜ਼ਨਲ ਹਸਪਤਾਲ ਤੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਇਸ ਮੌਕੇ ਕਿਹਾ ਕਿ ਸਾਡੀ ਸਰਕਾਰ ਪੰਜਾਬੀਆਂ ਨੂੰ ਸਿਹਤ ਪੱਖੋਂ ਹਰ ਸਹੂਲਤ ਦੇਣ ਲਈ ਵਚਨਬੱਧ ਹੈ।

ਇਸ ਦੌਰਾਨ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕੀਤਾ ਹੈ। ਉਨ੍ਹਾਂ ਆਪਣੀਆਂ ਵੱਡੀਆਂ ਪ੍ਰਾਪਤੀਆਂ ਗਿਣਾਈਆਂ। ਮੁੱਖ ਮੰਤਰੀ ਨੇ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦੇ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਤੋਂ ਵਿੱਤੀ ਬੋਝ ਘਟਿਆ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਲੋਕ ਜਲਦੀ ਹੀ ਆਪਣੇ ਬਿਜਲੀ ਬਿੱਲਾਂ ਵਿੱਚ ਇੱਕ ਵੱਖਰੀ ‘ਕੱਟ’ (ਰਾਹਤ) ਦੇਖਣਗੇ।

ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਅਤੇ 1500 ਰੁਪਏ ਦੇਣ ਲਈ ਕੰਮ ਚੱਲ ਰਿਹਾ ਹੈ, ਜਿਸ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਵਿਰੋਧੀ ਧਿਰ ਕੋਲ ਹੁਣ ਬੋਲਣ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਜੋ ਕੰਮ ਅਧੂਰਾ ਰਹਿ ਗਿਆ ਹੈ, ਉਹ ਅਗਲੇ ਸਾਲ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article