ਕੇਂਦਰ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ 1118 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਪ੍ਰਾਜੈਕਟ ਤਹਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਮਾਰਗ ਨਾਲ ਜੋੜਿਆ ਜਾਵੇਗਾ ।ਇਸ 34 KM. ਲੰਮਾ ਰੇਲ ਮਾਰਗ ਮੌੜ ਤੋਂ ਰਾਮ ਮੰਡੀ ਤੱਕ ਹੋਵੇਗਾ। ਇਸ ਦੀ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਸਾਂਝੀ ਕੀਤੀ ਗਈ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪਹਿਲਾਂ ਇਸ ਪ੍ਰਾਜੈਕਟ ਨੂੰ ਘਾਟੇ ਵਾਲੇ ਸੌਦਾ ਦੱਸਿਆ ਜਾ ਰਿਹਾ ਸੀ ਪਰ ਇਸ ਨੂੰ ਲੈ ਕੇ ਉਨ੍ਹਾਂ ਨੇ PM ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਦੀ ਗੱਲ ਆ ਗਈ ਉਥੇ ਕਿਸੇ ਤਰ੍ਹਾਂ ਦੀ ਨਾਂਹ ਨਹੀਂ ਹੋ ਸਕਦੀ। PM ਮੋਦੀ ਨੇ ਕਿਹਾ ਕਿ ਜਿਸ ਸਥਾਨ ‘ਤੇ ਸ੍ਰੀ ਗੁਰੂ ਸਾਹਿਬ ਦੇ ਚਰਨ ਪਏ ਹੋਏ ਜਿਨ੍ਹਾਂ ਸਦਕਾ ਇਹ ਦੇਸ਼ ਤੇ ਧਰਮ ਬਚਿਆ ਹੈ ਉਥੇ ਟ੍ਰੇਨ ਪਹੁੰਚਣੀ ਚਾਹੀਦੀ ਹੈ। ਇਸ ਲਈ ਉਨ੍ਹਾਂ ਵੱਲੋਂ ਪ੍ਰਾਜੈਕਟ ਲਈ 1118 ਕਰੋੜ ਰੁਪਏ ਜਾਰੀ ਕੀਤੇ ਗਏ।




