Monday, March 23, 2026
spot_img

‘ਮੇਰੇ ‘ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਅਤੇ ਝੂਠੇ ਹਨ’ : ਲਾਲਜੀਤ ਭੁੱਲਰ

Must read

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠਾ ਦੱਸਿਆ ਹੈ। ਅਸਤੀਫ਼ਾ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਲਜੀਤ ਸਿੰਘ ਭੁੱਲਰ ਨੇ ਟਵੀਟ ਰਾਹੀਂ ਕਿਹਾ ਹੈ ਕਿ ਉਸ ‘ਤੇ ਲੱਗੇ ਸਾਰੇ ਦੋਸ਼ ਝੂਠੇ ਤੇ ਬੇਬੁਨਿਆਦ ਹਨ।

ਇਸ ਦੇ ਨਾਲ ਹੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ, “ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article