Friday, March 27, 2026
spot_img

ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ CM ਮਾਨ ਦਾ ਇੱਕ ਹੋਰ ਵੱਡਾ ਬਿਆਨ ਆਇਆ ਸਾਹਮਣੇ, ਕਿਹਾ . . .

Must read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਫ਼ੇਰ ਇੱਕ ਬਿਆਨ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਰੱਖਦੀ ਹੈ। ਉਨ੍ਹਾਂ ਕਿਹਾ ਕਿ “ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ” ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।” ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਲਈ ਸਾਡੇ ਕੋਲ ਜ਼ੀਰੋ ਟਾਲਰੈਂਸ ਹੈ ਅਤੇ ਇਹ ਸਾਡਾ ਪਹਿਲਾ ਮਾਮਲਾ ਨਹੀਂ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਭੁੱਲਰ ਦਾ ਅਸਤੀਫ਼ਾ ਸਵੀਕਾਰ ਕਰ ਲਿਆ, ਜੋ ਕਿ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨਾਲ ਸਬੰਧਤ ਵਿਵਾਦ ਕਾਰਨ ਪੈਦਾ ਹੋਏ ਸਿਆਸੀ ਹੰਗਾਮੇ ਤੋਂ ਬਾਅਦ ਹੋਇਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਂ ‘ਤੇ ਇੱਕ ਐਫਆਈਆਰ ਦਰਜ ਕੀਤੀ ਹੈ। ਭੁੱਲਰ ਦੇ ਪਿਤਾ, ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀਏ ਦਿਲਬਾਗ ਸਿੰਘ ‘ਤੇ ਵੀ ਇਸ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ “ਕਿਸੇ ਵੀ ਕਿਸਮ ਦੀ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article