ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪ੍ਰੈਸ ਵਾਰਤਾ ਕਰਕੇ ਵੀ ਕਿਹਾ ਸੀ ਕਿ “ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ” ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।” ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਲਈ ਸਾਡੇ ਕੋਲ ਜ਼ੀਰੋ ਟਾਲਰੈਂਸ ਹੈ ਅਤੇ ਇਹ ਸਾਡਾ ਪਹਿਲਾ ਮਾਮਲਾ ਨਹੀਂ ਹੈ।




