ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦਾ 13ਵਾਂ ਸੂਬਾਈ ਇਜਲਾਸ ਜਿਲ੍ਹਾ ਪਟਿਆਲਾ ਵਿਖੇ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮਹੱਤਵਪੂਰਨ ਇਜਲਾਸ ਵਿੱਚ ਸੂਬੇ ਭਰ ਤੋਂ ਆਏ 170 ਡੈਲੀਗੇਟਾਂ ਨੇ ਭਰਪੂਰ ਹਿੱਸਾ ਲਿਆ ਅਤੇ ਯੂਨੀਅਨ ਦੀਆਂ ਮੰਗਾਂ, ਮੁੱਦਿਆਂ ਅਤੇ ਭਵਿੱਖੀ ਰਣਨੀਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਜਲਾਸ ਦੌਰਾਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਜੁੜੀਆਂ ਮੁੱਖ ਸਮੱਸਿਆਵਾਂ ਜਿਵੇਂ ਕਿ ਘੱਟ ਮਾਨਦੇਹ, ਵਧਦਾ ਕੰਮ ਦਾ ਬੋਝ, ਅਤੇ ਸਰਕਾਰੀ ਦਬਾਅ ਆਦਿ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਭਾਗੀਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਂਗਨਵਾੜੀ ਕਰਮਚਾਰੀਆਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।




