ਪੰਜਾਬ ਸਰਕਾਰ ਵੱਲੋਂ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ‘ਚ ਵੱਖ-ਵੱਖ ਡਾਕਟਰਾਂ ਤੇ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਮਾਮਲੇ ਨਾਲ ਜੁੜੇ ਸਾਰੇ ਤੱਥਾਂ, ਇਲਾਜ ਦੀ ਪ੍ਰਕਿਰਿਆ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ ਸਰਕਾਰ ਨੇ ਕਮੇਟੀ ਨੂੰ 15 ਦਿਨਾਂ ‘ਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ ਤੇ ਰਿਪੋਰਟ ਦੇ ਆਧਾਰ ‘ਤੇ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ਤੇ ਜਾਂਚ ਦੌਰਾਨ ਜੇਕਰ ਕੋਈ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਸਰਜਰੀ ਦੌਰਾਨ ਹੋਈ ਮੌਤ ਦੇ ਮਾਮਲੇ ‘ਚ ਫੋਰਟਿਸ ਐਸਕਾਰਟਸ ਹਸਪਤਾਲ ਦੇ ਚਾਰ ਡਾਕਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਹ ਮਾਮਲਾ ਵਰਿੰਦਰ ਘੁੰਮਣ ਦੇ ਪਿਤਾ ਭੂਪਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਸੀ।




