ਪੰਜਾਬ ਸ਼ਿੰਗਾਰ ਦੇ ਨਾਮ ਤੋਂ ਜਾਣੇ ਜਾਂਦੇ ਖੇੜੀ ਵਾਲੇ ਬਾਬਾ ਗੁਰਵਿੰਦਰ ਸਿੰਘ ਇੱਕ ਵਾਰ ਚਰਚਾ ‘ਚ ਹਨ। ਸੰਗਰੂਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦੀ ਪੰਜਾਬ ਦੀ ਸਿਆਸਤ ‘ਚ ਐਂਟਰੀ ਹੋ ਗਈ ਹੈ। ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ ਹੁਣ ਅਧਿਕਾਰਤ ਤੌਰ ‘ਤੇ ਰਾਜਨੀਤੀ ਵਿਚ ਦਾਖਲ ਹੋ ਗਏ ਹਨ। ਉਹ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋ ਗਏ ਹਨ।
ਬਾਬਾ ਗੁਰਵਿੰਦਰ ਸਿੰਘ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੁਆਰਾ ਖੜ੍ਹੇ ਕੀਤੇ ਗਏ ਕਿਸੇ ਵੀ ਉਮੀਦਵਾਰ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਰਸਮੀ ਤੌਰ ‘ਤੇ ਪਾਰਟੀ ਵਿਚ ਸ਼ਾਮਲ ਹੋਣ ਤੋਂ ਥੋੜ੍ਹੀ ਦੇਰ ਬਾਅਦ ਇਹ ਐਲਾਨ ਕੀਤਾ।




