Friday, April 3, 2026
spot_img

ਪੰਜਾਬ ਕਾਂਗਰਸੀ ਆਗੂ ਦੀ ਸੜਕ ਹਾਦਸੇ ‘ਚ ਮੌਤ, ਦਿੱਲੀ ਤੋਂ ਪੰਜਾਬ ਪਰਤਦਿਆਂ ਸਮੇਂ ਵਾਪਰਿਆ ਹਾਦਸਾ

Must read

ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਦਿੱਲੀ ਤੋਂ ਪੰਜਾਬ ਵਾਪਸ ਪਰਤਦੇ ਸਮੇਂ ਉਨ੍ਹਾਂ ਨਾਲ ਇਹ ਭਿਆਨਕ ਹਾਦਸਾ ਵਾਪਰਿਆ ਤੇ ਮੌਕੇ ‘ਤੇ ਉਨ੍ਹਾਂ ਦੀ ਮੌਤ ਹੋ ਗਈ ਜਦੋਂ ਕਿ ਉਨ੍ਹਾਂ ਦਾ ਡਰਾਈਵਰ ਵੀ ਹਾਦਸੇ ਵਿਚ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਖੁਸ਼ਬਾਜ਼ ਸਿੰਘ ਜਟਾਣਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਸੀਨੀਅਰ ਆਗੂ ਸਨ ਤੇ ਬਠਿੰਡਾ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੀ ਗੱਡੀ ਦਾ ਡਿਫੈਂਡਰ ਗੱਡੀ ਦਾ ਟਾਇਰ ਪੰਕਚਰ ਹੋ ਗਿਆ ਸੀ ਤੇ ਸੜਕ ਕਿਨਾਰੇ ਖੜ੍ਹੇ ਹੋ ਕੇ ਗੱਡੀ ਦਾ ਟਾਇਰ ਬਦਲਿਆ ਜਾ ਰਿਹਾ ਸੀ ਕਿ ਇਸੇ ਦੌਰਾਨ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਵੱਲੋਂ ਗੱਡੀ ਨੂੰ ਟੱਕਰ ਮਾਰੀ ਜਾਂਦੀ ਹੈ ਤੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ।

ਟੱਕਰ ਇੰਨੀ ਭਿਆਨਕ ਸੀ ਕਿ ਕਾਂਗਰਸ ਨੇਤਾ ਦੀ ਗੱਡੀ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਘਟਨਾ ਮਗਰੋਂ ਹਫੜਾ-ਦਫੜੀ ਮਚ ਗਈ ਤੇ ਪੁਲਿਸ ਨੇ ਤੁਰੰਤ ਰਾਹਤ ਦਾ ਕੰਮ ਸ਼ੁਰੂ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਹਾਈਵੇ ਐਂਬੂਲੈਂਸ ਰਾਹੀਂ ਦੋਵਾਂ ਜ਼ਖਮੀਆਂ ਨੂੰ ਸੋਨੀਪਤ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article