Friday, April 3, 2026
spot_img

ਪੰਜਾਬ ‘ਚ ਮੌਸਮ ਨੇ ਲਿਆ ਕਰਵਟ, ਵਿਭਾਗ ਵੱਲੋਂ ਲੁਧਿਆਣਾ ਸਮੇਤ ਇਨ੍ਹਾਂ ਜ਼ਿਲ੍ਹਿਆਂ ‘ਚ ਅਗਲੇ 2 ਦਿਨਾਂ ਲਈ ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ

Must read

ਪੰਜਾਬ ਤੇ ਚੰਡੀਗੜ੍ਹ ਵਿਚ ਮੌਸਮ ਫਿਰ ਤੋਂ ਕਰਵਟ ਲਵੇਗਾ। ਵਿਭਾਗ ਵੱਲੋਂ ਅੱਜ ਤੇ ਕੱਲ੍ਹ ਲਈ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਤੇ ਨਾਲ ਹੀ ਗੜ੍ਹੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਤੇਜ਼ ਹਵਾਵਾਂ ਚੱਲਣਗੀਆਂ ਤੇ ਹਵਾਵਾਂ ਦੀ ਰਫਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਹੋਣਗੀਆਂ। ਮੌਸਮ ਵਿਭਾਗ ਵੱਲੋਂ ਇਸ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਕੁੱਲ 22 ਜ਼ਿਲ੍ਹਿਆਂ ਵਿਚ ਮੌਸਮ ਦਾ ਅਸਰ ਦੇਖਣ ਨੂੰ ਮਿਲੇਗਾ। ਇਨ੍ਹਾਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਵਿਚ ਹਨ੍ਹੇਰੀ, ਬਿਜਲੀ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ ਤੇ ਸਾਰੇ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿਣਗੇ।

ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਵਿਚ ਤੇਜ਼ ਹਵਾਵਾਂ ਚੱਲਣਗੀਆਂ। 14 ਜ਼ਿਲ੍ਹਿਆਂ ਵਿਚ ਹਲਕਾ ਤੋਂ ਮੱਧਮ ਮੀਂਹ ਪੈ ਸਕਦਾ ਹੈ ਜਿਨ੍ਹਾਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਕੁਝ ਥਾਵਾਂ ‘ਤੇ ਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਮੋਹਾਲੀ ਵਿਚ ਕੁਝ ਥਾਵਾਂ ‘ਤੇ ਮੀਂਹ ਪਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article