Saturday, April 4, 2026
spot_img

ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਔਲਖ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Must read

ਅੰਮ੍ਰਿਤਸਰ : ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਨਤਮਸਤਕ ਹੋਣ ਉਪਰੰਤ ਬਲਦੇਵ ਸਿੰਘ ਔਲਖ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਦੇਵ ਸਿੰਘ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਦੇ ਹਨ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਸਜਾਏ ਗਏ ਨਗਰ ਕੀਰਤਨ ਦੇ ਉੱਤਰ ਪ੍ਰਦੇਸ਼ ਰਾਜ ਅੰਦਰ ਪਹੁੰਚਣ ’ਤੇ ਬਲਦੇਵ ਸਿੰਘ ਦੀ ਅਗਵਾਈ ’ਚ ਸਰਕਾਰ ਨੇ ਭਰਵਾਂ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਜਿੰਨੇ ਦਿਨ ਵੀ ਯੂਪੀ ਵਿਚ ਰਿਹਾ, ਬਲਦੇਵ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਦੇ ਸਤਿਕਾਰ ਵਿਚ ਲਗਾਤਾਰ ਸੇਵਾਵਾਂ ਨਿਭਾਈਆਂ। ਐਡਵੋਕੇਟ ਧਾਮੀ ਨੇ ਬਲਦੇਵ ਸਿੰਘ ਵੱਲੋਂ ਨਗਰ ਕੀਰਤਨ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟਾਈ।

ਇਸੇ ਦੌਰਾਨ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਅਤੇ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article