ਚੰਡੀਗੜ੍ਹ : ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ।
ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ।




