ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਵਿੱਚ ਅਚਾਨਕ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ। ਮੁੱਖ ਮੰਤਰੀ ਨੇ ਨਸ਼ੇ ਦੇ ਮਾਮਲੇ ’ਚ ਵੱਡਾ ਐਕਸ਼ਨ ਲਿਆ ਹੈ। ਜ਼ਿਲ੍ਹਾ ਬਠਿੰਡਾ ਦੇ ਪਿੰਡ ਗੁਲਾਬਗੜ੍ਹ ਦੇ ਸਰਪੰਚ ਵੱਲੋਂ ਨਸ਼ੇ ਦੇ ਵਧ ਰਹੇ ਮਾਮਲਿਆਂ ਅਤੇ ਪੁਲਿਸ ਦੀ ਢਿੱਲੀ ਕਾਰਵਾਈ ਸਬੰਧੀ ਸ਼ਿਕਾਇਤ ਕੀਤੀ ਗਈ ਸੀ। ਸਰਪੰਚ ਨੇ ਦੱਸਿਆ ਕਿ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਕਈ ਵਾਰ ਸੰਬੰਧਤ ਕੋਟਸਮੀਰ ਚੌਂਕੀ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।
ਇਸ ਗੰਭੀਰ ਮਾਮਲੇ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਜਾਣ ’ਤੇ ਕੋਟਸਮੀਰ ਚੌਂਕੀ ਦੀ ਪੂਰੀ ਪੁਲਿਸ ਟੀਮ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਨਵਦੀਪ ਸਿੰਘ ਜੀਦਾ ਨੇ ਵੀ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਪਿੰਡ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਨੂੰ ਦੇਖਦੇ ਹੋਏ ਇਹ ਸ਼ਿਕਾਇਤ ਕੀਤੀ ਗਈ ਸੀ ਅਤੇ ਹੁਣ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ੇ ਖਿਲਾਫ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵੀ ਅਧਿਕਾਰੀ ਢਿੱਲ ਵਰਤਦਾ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਹੋਵੇਗੀ।




