Friday, April 10, 2026
spot_img

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : Wanted ਗੈਂਗਸਟਰਾਂ ਦੀਆਂ ਤਸਵੀਰਾਂ ਸਮੇਤ List ਜਾਰੀ ਕਰਕੇ ਰੱਖੇ ਲੱਖਾਂ ਦੇ ਇਨਾਮ

Must read

ਮਾਨ ਸਰਕਾਰ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਗੈਂਗਸਟਰਾਂ ‘ਤੇ ਵਾਰ ਕੀਤਾ ਗਿਆ ਹੈ। ਜਿਥੇ ਗੈਂਗਸਟਰਾਂ ਤੇ ਨਸ਼ਿਆਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਕ ਪੋਸਟਰ ਜਾਰੀ ਕੀਤਾ ਗਿਆ ਹੈ। ਪੋਸਟਰ ਵਿਚ ਮੋਸਟ ਵਾਂਟੇਡ ਗੈਂਗਸਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ‘ਤੇ ਲੱਖਾਂ ਦੇ ਇਨਾਮ ਹਨ।

ਪੋਸਟਰ ਵਿਚ ਲਿਖਿਆ ਗਿਆ ਹੈ ਕਿ ਗ੍ਰਿਫਤਾਰੀ ਵਿਚ ਸਹਾਇਤਾ ਕਰਨ ਲਈ ਪੁਖਤਾ ਤੇ ਭਰੋਸੇਯੋਗ ਸੂਚਨਾ ਦੇਣ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ। ਹਾਲ ਹੀ ਵਿਚ ਇਹ ਪੋਸਟਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਗੈਂਗਸਟਰਾਂ ਵਿਚ ਗੋਲਡੀ ਬਰਾੜ ਦਾ ਵੀ ਨਾਂ ਸ਼ਾਮਲ ਹੈ।

‘ਗੈਂਗਸਟਰ ਮੁਕਤ ਪੰਜਾਬ ਤੁਹਾਡੀ ਜਾਣਕਾਰੀ ਸਾਡੀ ਕਾਰਵਾਈ’ ਇਸ ਪੋਸਟਰ ਵਿਚ ਲਿਖਿਆ ਹੈ। ਨਾਲ ਹੀ ਇਹ ਵੀ ਲਿਖਿਆ ਹੈ ਕਿ ਪੰਜਾਬ ਵਿਚ ਪਹਿਲੀ ਵਾਰ ਗ੍ਰਿਫਤਾਰੀ ਵਿਚ ਸਹਾਇਤਾ ਕਰਨ ਵਾਲੇ ਨੂੰ ਇਨਾਮ ਦਿਤਾ ਜਾਵੇਗਾ। ਗੋਲਡੀ ਬਰਾੜ ਉਤੇ 10 ਲੱਖ ਦਾ ਇਨਾਮ ਰੱਖਿਆ ਗਿਆ ਹੈ, ਇਸ ਮਗਰੋਂ ਲਖਵੀਰ ਸਿੰਘ, ਹਰਵਿੰਦਰ ਸਿੰਘ ਸੰਧੂ ਤੇ ਸਤਬੀਰ ਸਿੰਘ ਸਣੇ ਹੋਰ ਕਈ ਵੱਡੇ ਗੈਂਗਸਟਰਾਂ ਦੇ ਨਾਂ ਪੋਸਟਰ ਵਿਚ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article