ਮਿਊਜ਼ਿਕ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ‘ਸੁਰੀਲੀਆਂ ਦੀ ਰਾਣੀ’ ਅਤੇ ਮਹਾਨ ਗਾਇਕਾ, ਆਸ਼ਾ ਭੌਂਸਲੇ, ਹੁਣ ਸਾਡੇ ਵਿਚਕਾਰ ਨਹੀਂ ਰਹੀ। ਆਸ਼ਾ ਭੌਂਸਲੇ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਆਸ਼ਾ ਭੋਂਸਲੇ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਹਸਪਤਾਲ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਰਤੀ ਕਰਵਾਇਆ ਗਿਆ ਸੀ, ਪਰ ਉਨ੍ਹਾਂ ਦੀ ਪੋਤੀ, ਜਨਾਈ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਛਾਤੀ ਵਿੱਚ ਇਨਫੈਕਸ਼ਨ ਅਤੇ ਸਾਹ ਲੈਣ ਵਿੱਚ ਮੁਸ਼ਕਲ ਸੀ। ਇਸ ਤੋਂ ਇਲਾਵਾ, ਉਨ੍ਹਾਂ ਦੀ ਮੌਤ ਦਾ ਕਾਰਨ ਮਲਟੀ-ਆਰਗਨ ਫੇਲ੍ਹ ਹੋਣਾ ਵੀ ਮੰਨਿਆ ਜਾ ਰਿਹਾ ਹੈ।




