Sunday, April 12, 2026
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲੀਵੁੱਡ ਗਾਇਕਾ ਆਸ਼ਾ ਭੋਸਲੇ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

Must read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਲੀਵੁੱਡ ਗਾਇਕਾ ਆਸ਼ਾ ਭੋਸਲੇ ਜੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। CM ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਲਿਖਿਆ ਕਿ ਪ੍ਰਸਿੱਧ ਗਾਇਕਾ ਅਤੇ ‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਆਸ਼ਾ ਭੋਸਲੇ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, “ਉਨ੍ਹਾਂ ਦੇ ਜਾਣ ਨਾਲ ਸੰਗੀਤ ਦੇ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ ਹੈ ਅਤੇ ਇਹ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ । ਭਾਰਤੀ ਸੰਗੀਤ ਜਗਤ ਵਿੱਚ ਉਨ੍ਹਾਂ ਵੱਲੋਂ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਅਤੇ ਉਨ੍ਹਾਂ ਦੇ ਲੱਖਾਂ ਚਾਹੁਣ ਵਾਲਿਆਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਹੋਈ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article