ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬ ਸਮੂਹ ਸੰਗਤਾਂ ਅਤੇ ਪੰਜਾਬੀਆਂ ਨੂੰ ਚੜ੍ਹਦੀ ਕਲਾ ਬਖ਼ਸ਼ਣ।
ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, “ਅੱਜ ਦਾ ਦਿਨ ਸਾਡੇ ਸਾਰਿਆਂ ਲਈ ਇਤਿਹਾਸਕ ਹੈ, ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ‘ਚ ਅੱਜ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਸਖ਼ਤ ਕਾਨੂੰਨ ਪਾਸ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ, ਇਨਸਾਫ਼ ਵੱਲ ਵਧਿਆ ਇਹ ਕਦਮ ਸਮੇਂ ਦੀ ਮੁੱਖ ਲੋੜ ਹੈ। ਗੁਰੂ ਸਾਹਿਬ ਸਾਨੂੰ ਸਦਾ ਸੱਚ ਅਤੇ ਇਨਸਾਫ਼ ਦੇ ਰਾਹ ‘ਤੇ ਚੱਲਣ ਦਾ ਬਲ ਬਖ਼ਸ਼ਣ।”




