ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਖਾਲਸਾ ਪੰਥ ਦੇ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।

X ‘ਤੇ ਇੱਕ ਪੋਸਟ ਵਿੱਚ ਅਮਿਤ ਸ਼ਾਹ ਨੇ ਕਿਹਾ, “ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਖੇਤਾਂ ਦੀ ਖ਼ੁਸ਼ਹਾਲੀ ਦੇ ਪ੍ਰਤੀਕ ਵਿਸਾਖੀ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ। ਅੱਜ ਦਾ ਦਿਨ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ ਦੀ ਯਾਦ ਦਿਵਾਉਂਦਾ ਹੈ। ਇੱਕ ਅਜਿਹਾ ਪਵਿੱਤਰ ਦਿਹਾੜਾ ਜੋ ਸਾਨੂੰ ਨਿਡਰਤਾ, ਸੱਚਾਈ ਅਤੇ ਧਰਮ ਦੀ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਵਿਸਾਖੀ ਖੇਤਾਂ ‘ਚ ਮਿਹਨਤ ਕਰਨ ਵਾਲੇ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਨਵੀਂ ਫ਼ਸਲ ਦੀ ਖ਼ੁਸ਼ੀ ਦਾ ਪ੍ਰਤੀਕ ਵੀ ਹੈ। ਮੈਂ ਇਸ ਪਾਵਨ ਤੇ ਪਵਿੱਤਰ ਮੌਕੇ ‘ਤੇ ਖ਼ਾਲਸਾ ਪੰਥ ਨੂੰ ਲੱਖ-ਲੱਖ ਵਧਾਈਆਂ ਦਿੰਦਾ ਹਾਂ ਤੇ ਆਪਣੇ ਅੰਨਦਾਤਿਆਂ ਦੀ ਮਿਹਨਤ ਨੂੰ ਸਿੱਜਦਾ ਕਰਦਾ ਹਾਂ।”




