ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਬਾਬਾ ਸਾਹਿਬ ਅੰਬੇਡਕਰ ਦਾ ਵਿਲੱਖਣ ਯੋਗਦਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਅਤੇ ਆਦਰਸ਼ ਨਾਗਰਿਕਾਂ ਨੂੰ ਇੱਕ ਨਿਆਂਪੂਰਨ, ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਸਮਾਜ ਦੇ ਨਿਰਮਾਣ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ।




