Thursday, April 16, 2026
spot_img

ਇਸ ਮੈਰਿਜ ਪੈਲੇਸ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ

Must read

ਕੁਰਾਲੀ ਵਿੱਚ ਅੱਜ ਇੱਕ ਮੈਰਿਜ ਪੈਲੇਸ ਦੇ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਹ ਘਟਨਾ ਕਲਸੀ ਫਾਰਮ ਕੁਰਾਲੀ ਦੀ ਹੈ।

ਦਮਕਲ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸ਼ਰਕਟ ਹੈ। ਬਿਜਲੀ ਦੀਆਂ ਕੁਝ ਤਾਰਾਂ ਉਥੋਂ ਲੰਘ ਰਹੀਆਂ ਸਨ ਅਤੇ ਉਸ ਦੇ ਵਿੱਚ ਸ਼ਾਰਟ ਸਰਕਟ ਹੋਇਆ। ਕਲਸੀ ਫਾਰਮ ਦੇ ਹਾਲ ਦੇ ਬਾਹਰ ਜਿਹੜਾ ਟੈਂਟ ਵਾਲਾ ਸੈਡ ਸੀ, ਉਸ ਨੂੰ ਇਕਦਮ ਅੱਗ ਲੱਗ ਗਈ। ਅੱਗ ਲੱਗਣ ਕਾਰਨ ਮੈਰਿਜ ਪੈਲੇਸ ਦਾ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ।

ਮਾਲਕਾਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਤੁਰੰਤ ਦਮਕਲ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੀਆਂ ਲਗਭਗ ਚਾਰ ਗੱਡੀਆਂ ਨੇ ਪੈਲਿਸ ਵਿੱਚ ਲੱਗੀ ਅੱਗ ‘ਤੇ ਕਾਬੂ ਪਾਇਆ। ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਵੱਡੀ ਪੱਧਰ ‘ਤੇ ਹੋਇਆ ਹੈ। ਉਹਨਾਂ ਆਖਿਆ ਕਿ ਪੈਲੇਸ ਥੋੜੀ ਦੇਰ ਪਹਿਲਾਂ ਹੀ ਰੈਨੋਵੇਟ ਕੀਤਾ ਗਿਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article