ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ fortis ਹਸਪਤਾਲ ਦੇ ICU ‘ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਲੰਘੇ ਐਤਵਾਰ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਹਨ। ਡਾਕਟਰਾਂ ਨੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ‘ਚ ਦਾਖ਼ਲ ਕਰ ਲਿਆ ਸੀ।