Friday, April 17, 2026
spot_img

ਕਿਸਾਨਾਂ ਨੂੰ ਵੱਡੀ ਰਾਹਤ : ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਕਣਕ ਖ਼ਰੀਦ ਮਾਪਦੰਡਾਂ ‘ਚ ਦਿੱਤੀ ਗਈ ਢਿੱਲ

Must read

ਸੂਬੇ ਵਿੱਚ ਬੇਮੌਸਮੀ ਮੀਂਹ ਕਰਕੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਹਾੜੀ ਮਾਰਕੀਟਿੰਗ ਸੀਜ਼ਨ (RMS) 2026-27 ਅਧੀਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਵਿਸ਼ੇਸ਼ ਰਿਆਇਤ ਦਿੱਤੀ ਹਨ। ਦੱਸ ਦਈਏ ਕਿ ਕੇਂਦਰ ਦਾ ਇਹ ਫ਼ੈਸਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਨਾਲ-ਨਾਲ ਚੰਡੀਗੜ੍ਹ ‘ਤੇ ਵੀ ਲਾਗੂ ਹੋਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (FCI) ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਗਈ ਇੱਕ ਬੇਨਤੀ ਵਿੱਚ ਕਿਹਾ ਗਿਆ ਸੀ ਕਿ ਮੀਂਹ ਕਾਰਨ ਕਣਕ ਦੀ ਗੁਣਵੱਤਾ ਪ੍ਰਭਾਵਿਤ ਹੋਈ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਤੁਰੰਤ 10 ਅਪ੍ਰੈਲ ਨੂੰ ਜ਼ਮੀਨੀ ਸਥਿਤੀ ਦਾ ਮੁਲਾਂਕਣ ਕਰਨ ਲਈ ਟੀਮਾਂ ਭੇਜ ਕੇ ਜਵਾਬ ਦਿੱਤਾ। ਇਹ ਫੈਸਲਾ ਫੀਲਡ ਰਿਪੋਰਟ ਦੇ ਆਧਾਰ ‘ਤੇ ਕੀਤਾ ਗਿਆ ਸੀ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧ ਵਿੱਚ ਰਾਜ ਸਰਕਾਰ ਨੂੰ ਇੱਕ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਅੱਜ ਤੋਂ ਲਾਗੂ ਹੋਵੇਗਾ।

ਨਵੇਂ ਮਾਪਦੰਡਾਂ ਅਧੀਨ ਖਰੀਦੀ ਗਈ ਕਣਕ ਨੂੰ ਵੱਖਰੇ ਤੌਰ ‘ਤੇ ਸਟੋਰ ਕੀਤਾ ਜਾਵੇਗਾ ਅਤੇ ਵੱਖਰੇ ਤੌਰ ‘ਤੇ ਗਿਣਿਆ ਜਾਵੇਗਾ। ਕਣਕ ਦੇ ਭੰਡਾਰ ਦੌਰਾਨ ਗੁਣਵੱਤਾ ਵਿੱਚ ਕਿਸੇ ਵੀ ਗਿਰਾਵਟ ਲਈ ਪੰਜਾਬ ਸਰਕਾਰ ਅਤੇ ਚੰਡੀਗੜ੍ਹ (ਯੂ.ਟੀ.) ਜ਼ਿੰਮੇਵਾਰ ਹੋਣਗੇ। ਕਣਕ ਦੇ ਸਟਾਕ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਸ ਛੋਟ ਤੋਂ ਪੈਦਾ ਹੋਣ ਵਾਲੇ ਕਿਸੇ ਵੀ ਵਿੱਤੀ ਜਾਂ ਸੰਚਾਲਨ ਪ੍ਰਭਾਵ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਸਵੇਰੇ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਫ.ਸੀ.ਆਈ. ਰਾਹੀਂ ਕਣਕ ਖਰੀਦ ਮਾਪਦੰਡਾਂ ਵਿੱਚ ਬਦਲਾਅ ਬਾਰੇ ਰਾਜ ਸਰਕਾਰ ਨੂੰ ਸੂਚਿਤ ਕੀਤਾ ਸੀ। ਕੇਂਦਰ ਸਰਕਾਰ ਦੇ ਪੱਤਰ ਮੁਤਾਬਕ ਕਣਕ ਖਰੀਦ ਮਾਪਦੰਡਾਂ ਵਿੱਚ ਢਿੱਲ ਦਿੱਤੀ ਗਈ ਹੈ। ਪੂਰੇ ਪੰਜਾਬ ਅਤੇ ਚੰਡੀਗੜ੍ਹ (ਯੂ.ਟੀ.) ਵਿੱਚ ਬਦਰੰਗ ਕਣਕ ਦੀ ਸੀਮਾ ਵਧਾ ਕੇ 70 ਫੀਸਦੀ ਕਰ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਸੀਮਾ ਜੋ ਪਹਿਲਾਂ 6 ਫੀਸਦੀ ਸੀ, ਨੂੰ ਵਧਾ ਕੇ 15% ਕਰ ਦਿੱਤੀ ਗਈ ਹੈ। ਖਰਾਬ ਅਤੇ ਅੰਸ਼ਿਕ ਤੌਰ ‘ਤੇ ਖਰਾਬ ਹੋਏ ਦਾਣਿਆਂ ਦੀ ਕੁੱਲ ਪ੍ਰਤੀਸ਼ਤਤਾ 6 ਫੀਸਦੀ ਤੋਂ ਵੱਧ ਨਹੀਂ ਹੋਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article