Sunday, April 19, 2026
spot_img

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਔਕਲੈਂਡ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

Must read

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ।

ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ। ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਸ. ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਆਦਿ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article